ਜਲੰਧਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ਤ ਲਿਖਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਬਾਰਾ ਵੱਡੇ ਪੱਧਰ ‘ਤੇ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨਾਂ ਨੇ ਇਹ ਸੁਝਾਅ ਵੀ ਦਿੱਤਾ ਕਿ ਇਸ ਦਿਸ਼ਾ ਵਿਚ ਪਹਿਲਾ ਕਦਮ ਚੁੱਕਦੇ ਹੋਏ ਇਸ ਮਹੀਨੇ ਦੇ ਅਖੀਰ ਵਿਚ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਵਿਚਾਲੇ ਗੱਲਬਾਤ ਹੋਣੀ ਚਾਹੀਦੀ ਹੈ।
ਸਮਾਚਾਰ ਏਜੰਸੀ ਏਐਨਆਈ ਨੂੰ ਮਿਲੀ ਇਮਰਾਨ ਖਾਨ ਦੀ ਚਿੱਠੀ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਇਹ ਕਿਹਾ ਗਿਆ ਹੈ, ” “ਪਾਕਿਸਤਾਨ ਅਤੇ ਭਾਰਤ ਦੇ ਵਿਚਾਲੇ ਨਿਸ਼ਚਿਤ ਤੌਰ ‘ਤੇ ਚੁਣੌਤੀ ਭਰੇ ਸੰਬੰਧ ਰਹੇ ਹਨ।ਅਜਿਹੇ ਵਿਚ ਸਾਨੂੰ ਆਪਣੇ ਲੋਕਾਂ ਖਾਸਕਰ ਭਵਿੱਖ ਦੀਆਂ ਪੀੜੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਜੰਮੂ- ਕਸ਼ਮੀਰ ਸਮੇਤ ਸਾਰੇ ਵਿਵਾਦਿਤ ਮੁੱਦਿਆਂ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਆਪਸੀ ਫਾਇਦੇ ਲਈ ਮੱਤਭੇਦ ਨੂੰ ਦੂਰ ਕੀਤੇ ਜਾਣੇ ਚਾਹੀਦੇ ਹਨ।” ”
ਦਰਅਸਲ ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਨੇ ਪੀਐਮ ਨਰਿੰਦਰ ਮੋਦੀ ਨੂੰ ਜੋ ਚਿੱਠੀ ਲਿਖੀ ਹੈ, ਉਸ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਫਿਰ ਤੋਂ ਗੱਲਬਾਤ ਬਹਾਲ ਕਰਨ ਦੀ ਗੱਲ ਆਖੀ ਗਈ ਹੈ। ਚਿੱਠੀ ਵਿਚ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਵਿਚਾਲੇ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਦਾ ਵੀ ਸੁਝਾਅ ਦਿੱਤਾ ਹੈ । ਨਾਲ ਹੀ ਉਨਾਂ ਨੇ ਇਹ ਵੀ ਕਿਹਾ ਹੈ ਕਿ ਪਾਕਿਸਤਾਨ ਅੱਤਵਾਦ ‘ਤੇ ਵੀ ਗੱਲਬਾਤ ਕਰਨ ਲਈ ਹਮੇਸ਼ਾਂ ਤਿਆਰ ਹੈ
ਧਿਆਨਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਚਿੱਠੀ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਅਜਿਹੇ ਵਕਤ ਵਿਚ ਆਈ ਹੈ, ਜਦੋਂ ਇਕ ਦਿਨ ਪਹਿਲਾਂ ਹੀ ਅੰਤਰਰਾਸ਼ਟਰੀ ਸੀਮਾ ‘ਤੇ ਇਕ ਬੀਐਸਐਫ ਜਵਾਨ ਦੀ ਪਾਕਿਸਤਾਨੀ ਸੈਨਿਕਾਂ ਤੇ ਬੈਟ ਟੀਮ ਨੇ ਗਲਾ ਰੇਤ ਕੇ ਹੱਤਿਆ ਕਰ ਦਿੱਤੀ ਸੀ।